
15ਅਗਸਤ2025 ਨੂੰ ਭਾਰਤੀ ਸੁਤੰਤਰਤਾ ਦਿਵਸ ਪੁਲਿਸ ਲਾਈਨ ਸੰਗਰੂਰ ਵਿਖੇ ਬਹੁਤ ਹੀ ਪ੍ਰਭਾਵਸ਼ਾਲੀ ਢੰਗ ਨਾਲ ਮਨਾਇਆ ਗਿਆ। ਮਾਨਯੋਗ ਕੈਬਨਿਟ ਮੰਤਰੀ ਪੰਜਾਬ ਸ੍ਰੀ ਸੰਜੀਵ ਅਰੋੜਾ ਵੱਲੋ ਤਿਰੰਗਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ। ਪ੍ਰਭਾਵਸ਼ਾਲੀ ਪਰੇਡ ਤੋਂ ਸਲਾਮੀ ਲੈਣ ਅਤੇ ਵੱਖ ਵਂਖ ਸਕੂਲੀ ਬੱਚਿਆਂ ਦੀਆਂ ਪੇਸ਼ ਕੀਤੀਆਂ ਕਲਾਕਾਰੀਆ ਤੋਂ ਬਾਅਦ ਵੱਖ ਵੱਖ ਸ਼ਖ਼ਸੀਅਤਾਂ, ਜਿਹਨਾਂ ਵਿੱਚੋ ਆਲ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਜ਼ਿਲ੍ਹਾ ਸੰਗਰੂਰ ਦੇ ਸਰਪ੍ਰਸਤ ਸ੍ਰੀ ਜਗਦੀਸ਼ ਸ਼ਰਮਾ ਨੂੰ ਉਹਨਾਂ ਵੱਲੋ ਸਮਾਜਿਕ, ਧਾਰਮਿਕ, ਸੀਨੀਅਰ ਸਿਟੀਜਨ ਅਤੇ ਪੈਨਸ਼ਨਰਜ਼ ਲਈ ਕੀਤੀਆਂ ਜਾ ਰਹੀਆਂ ਨਿਰਸੁਆਰਥ ਅਤੇ ਸਮ੍ਰਪਿਤ ਭਾਵਨਾ ਨਾਲ ਕੀਤੀਆਂ ਜਾ ਰਹੀਆਂ ਸੇਵਾਵਾਂ ਬਦਲੇ ਮਾਨਯੋਗ ਕੈਬਨਿਟ ਮੰਤਰੀ ਪੰਜਾਬ ਸ੍ਰੀ ਸੰਜੀਵ ਅਰੋੜਾ ਜੀ ਵਲੋਂ ਸਨਮਾਨ ਚਿੰਨ੍ਹ ਅਤੇ ਮੇਰੀਟੋਰੀਅਸ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ।ਆਲ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਜ਼ਿਲ੍ਹਾ ਸੰਗਰੂਰ ਮੰਤਰੀ ਜੀ ਦਾ ਅਤੇ ਜਿਲਾ ਪ੍ਰਸ਼ਾਸ਼ਨ ਸੰਗਰੂਰ ਦਾ ਵਿਸ਼ੇਸ਼ ਧੰਨਵਾਦ ਕਰਦੀ ਹੈ।ਇਸ ਵਿਸ਼ੇਸ ਪ੍ਰਾਪਤੀ ਵਿੱਚ ਵਿੱਚ ਆਲ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਦੀ ਜ਼ਿਲ੍ਹਾ ਬਾਡੀ ਅਤੇ ਸਮੁੱਚੇ ਮੈਬਰਾਨ ਦਾ ਵਿਸ਼ੇਸ਼ ਯੋਗਦਾਨ ਰਿਹਾ